-->

Ad Unit (Iklan) BIG

ਯੂਕਰੇਨ ‘ਚ ਫਸੇ ਜਿਲ੍ਹੇ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਡੀ.ਸੀ. ਨੇ ਮੀਟਿੰਗ

BARNALA TODAY
ਹੁਣ ਹਰ ਖ਼ਬਰ ਤੁਹਾਡੇ ਤੱਕ 
ਯੂਕਰੇਨ 'ਚ ਫਸੇ ਜਿਲ੍ਹੇ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਡੀ.ਸੀ. ਨੇ ਮੀਟਿੰਗ
Mar 2nd 2022, 14:15, by Barnala Today

Advertisement

ਯੂਕਰੇਨ 'ਚ ਫਸੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪ੍ਰਸ਼ਾਸਨ ਯਤਨ ਜਾਰੀ: ਕੁਮਾਰ ਸੌਰਭ ਰਾਜ


ਹਰਿੰਦਰ ਨਿੱਕਾ , ਬਰਨਾਲਾ, 2 ਮਾਰਚ 2022 
    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਯੂਕਰੇਨ ਵਿੱਚ ਫਸੇ ਜ਼ਿਲਾ ਬਰਨਾਲਾ ਨਾਲ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ।
     ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਸਰਕਾਰ ਨਾਲ ਲਗਾਤਾਰ ਰਾਬਤੇ ਵਿੱਚ ਹੈ ਤਾਂ ਜੋ ਜ਼ਿਲਾ ਬਰਨਾਲਾ ਨਾਲ ਸਬੰਧਤ 20 ਦੇ ਕਰੀਬ ਵਿਦਿਆਰਥੀਆਂ ਨੂੰ ਉਥੋਂ ਸੁਰੱਖਿਅਤ ਭਾਰਤ ਲਿਆਂਦਾ ਜਾ ਸਕੇ। ਉਨਾਂ ਕਿਹਾ ਕਿ ਇਸੇ ਮਕਸਦ ਨਾਲ ਮਾਪਿਆਂ ਤੋਂ ਲਗਾਤਾਰ ਬੱਚਿਆਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤੇ ਮਾਪਿਆਂ ਦਾ ਵਟਸਐਪ ਗਰੁੱਪ ਬਣਾਇਆ ਗਿਆ ਹੈ ਤਾਂ ਜੋ ਪਲ ਪਲ ਦੀ ਜਾਣਕਾਰੀ ਲੈ ਕੇ ਬੱਚਿਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਾਈ ਜਾ ਸਕੇ।
ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸਾਰੇ ਪਰਿਵਾਰ ਨਾਲ ਪੂਰੀ ਤਰਾਂ ਖੜਾ ਹੈੇ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਬੱਚਿਆਂ ਬਾਰੇ ਸਾਰੀ ਜਾਣਕਾਰੀ ਲਗਾਤਾਰ ਜ਼ਿਲਾ ਪ੍ਰਸ਼ਾਸਨ ਨੂੰ ਅਪਡੇਟ ਕਰਵਾਉਣ।
     ਇਸ ਮੌਕੇ ਮਾਪਿਆਂ ਨੇ ਦੱਸਿਆ ਕਿ ਉਨਾਂ ਦੇ ਬੱਚੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਬਹੁਤੇ ਬੱਚੇ ਯੂਕਰੇਨ ਦੇ ਗੁਆਂਢੀ ਦੇਸ਼ਾਂ ਦੇ ਵੱਖ ਵੱਖ ਬਾਰਡਰਾਂ ਦੇ ਨੇੜੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਤਪਾ ਨੂੰ ਆਖਿਆ ਕਿ ਉਹ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਹੋਰ ਅਮਲੇ ਰਾਹੀਂ ਯੂਕਰੇਨ 'ਚ ਫਸੇੇ ਜ਼ਿਲੇ ਦੇ ਸਾਰੇ ਨੌਜਵਾਨਾਂ ਦੇ ਮਾਪਿਆਂ ਨਾਲ ਲਗਾਤਾਰ ਰਾਬਤਾ ਰੱਖਣ। ਇਸ ਮੌਕੇ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਡੀਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Advertisement
Advertisement

The post ਯੂਕਰੇਨ 'ਚ ਫਸੇ ਜਿਲ੍ਹੇ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਡੀ.ਸੀ. ਨੇ ਮੀਟਿੰਗ appeared first on BARNALA TODAY.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Related Posts

There is no other posts in this category.
Subscribe Our Newsletter